ਕੜਾਹਪ੍ਰਸ਼ਾਦਿ
-
ਕੜਾਹਪ੍ਰਸ਼ਾਦਿ
ੳ) ਕੜਾਹ ਪ੍ਰਸ਼ਾਦਿ ਜੋ ਵਿਧੀਅਨੁਸਾਰ ਤਿਆਰ ਕਰ ਕੇ ਜਾਂ ਕਰਾ ਕੇ ਲਿਆਂਦਾ ਜਾਵੇ, ਸੰਗਤ ਵਿਚ ਪ੍ਰਵਾਨ ਹੋਵੇਗਾ।
ਅ) ਕੜਾਹ ਪ੍ਰਸ਼ਾਦਿ ਤਿਆਰ ਕਰਨ ਦੀ ਵਿਧੀ ਇਹ ਹੈ- ਸੁਅੱਛ ਭਾਂਡੇ 'ਚ ਤ੍ਰਿਭਾਵਲੀ(ਆਟਾ,ਉਤਮ ਮਿੱਠਾ ਤੇ ਘੀ ਇਕੋ ਜਿਹੇ ਪਾ ਕੇ) ਗੁਰਬਾਣੀ ਦਾ ਪਾਠ ਕਰਦੇ ਹੋਏ ਕੀਤਾਜਾਵੇ।
ਫਿਰ ਸੁਅੱਛ ਬਸਤਰ ਨਾਲ ਢੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਸੁਅੱਛਚੌਂਕੀ ਉੱਪਰ ਰਖਿਆ ਜਾਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਸੰਗਤ ਨੂੰ ਉੱਚੀਅਵਾਜ 'ਚ ਸੁਣਾ ਕੇ ਅਨੰਦ ਸਾਹਿਬ ਦੀਆਂ ਪਹਿਲੀਆਂ
ਪੰਜ ਪਉੜੀਆਂ ਤੇ ਅੰਤਲੀ ਇਕ ਪਉੜੀਦਾ ਪਾਠ ਕੀਤਾ ਜਾਵੇ ਅਤੇ ਅਰਦਾਸਾ ਸੋਧਿਆ ਜਾਵੇ ਤੇ ਪਰਵਾਨਗੀ ਲਈ ਕਿਰਪਾਨ ਭੇਟਹੋਵੇ।
ੲ) ਇਸ ਦੇ ਉਪਰੰਤ ਸੰਗਤ ਨੂੰ ਵਰਤਾਉਣ ਤੋਂ ਪਹਿਲਾਂ ਕੜਾਹ ਪ੍ਰਸ਼ਾਦਿ ਵਿਚੋਂ ਪੰਜਾਂਪਿਆਰਿਆਂ ਦਾ ਗੱਫਾ ਕੱਢ ਕੇ ਵਰਤਾਇਆ ਜਾਵੇ। ਉਪ੍ਰੰਤ ਸੰਗਤ ਵਿਚ ਵਰਤਾਉਣ ਲੱਗਿਆਂਪਹਿਲਾਂ
ਤਾਬਿਆ ਬੈਠੇ ਸਿੰਘਾਂ ਨੂੰ ਕਟੋਰੇ ਜਾਂ ਕੌਲ ਵਿਚ ਪਾ ਕੇ ਦੇਵੇ ਤੇ ਫਿਰ ਬਾਕੀਸੰਗਤ ਨੂੰ ਵਰਤਾਏ। ਕਿਸੇ ਲਿਹਾਜ਼ ਜਾਂ ਘਿਰਣਾ ਕਰਕੇ ਵਿਤਕਰਾ ਨਾ ਕਰੇ।ਸਭ ਸਿੱਖ, ਗੈਰਸਿੱਖ,
ਨੀਚ-ਊਚ ਜਾਤਿ ਵਾਲੇ ਨੂੰ ਇਕੋ ਜਿਹਾ ਵਰਤਾਵੇ। ਕੜਾਹ ਪ੍ਰਸ਼ਾਦਿ ਵਰਤਾਣ ਵੇਲੇਸੰਗਤ ਵਿਚ ਬੈਠੇ ਕਿਸੇ ਮਨੁੱਖ ਤੋਂ ਜ਼ਾਤ-ਪਾਤ, ਛੂਤ-ਛਾਤ ਦਾ ਖਿਆਲ ਕਰਕੇ ਗਿਲਾਨੀਨਹੀਂ ਕਰਨੀ ਚਾਹੀਦੀ।
ਸ) ਕੜਾਹ ਪ੍ਰਸ਼ਾਦਿ ਭੇਟਾ ਕਰਨ ਵੇਲੇ ਘੱਟ ਤੋਂ ਘੱਟ ਇਕ ਟਕਾ ਨਕਦ ਅਰਦਾਸ ਭੀ ਹੋਵੇ।
ਗੁਰਬਾਣੀਦੀ ਕਥਾ
ੳ) ਸੰਗਤ ਵਿਚ ਗੁਰਬਾਣੀ ਦੀਕਥਾ ਸਿੱਖ ਹੀ ਕਰੇ।
ਅ) ਕਥਾ ਦਾ ਮਨੋਰਥ ਗੁਰਮਿਤ ਦ੍ਰਿੜ੍ਹਾਉਣਾ ਹੀ ਹੋਵੇ।
ੲ) ਕਥਾ ਦਸ ਗੁਰੂ ਸਾਹਿਬਾਨ ਦੀ ਬਾਣੀ ਜਾਂ ਭਾਈ ਗੁਰਦਾਸ, ਭਾਈ ਨੰਦ ਲਾਲ ਜਾਂ ਕਿਸੇਹੋਰ ਪ੍ਰਮਾਣਿਕ ਪੰਥਕ ਪੁਸਤਕ ਜਾਂ ਇਤਿਹਾਸ ਦੀਆਂ ਪੁਸਤਕਾਂ (ਜੋ ਗੁਰਮਤਿ ਅਨੁਕੂਲ ਹੋਣ)ਦੀ ਹੋ ਸਕਦੀ ਹੈ,
ਪਰ ਅਨਮਤ ਦੀ ਕਿਸੇ ਪੁਸਤਕ ਦੀ ਨਹੀਂ ਹੋ ਸਕਦੀ। ਹਾਂ, ਪ੍ਰਮਾਣ ਕਿਸੇਮਹਾਤਮਾ ਜਾਂ ਪੁਸਤਕ ਦੀ ਉੱਤਮ ਸਿਖਿਆ ਦਾ ਲਿਆ ਜਾ ਸਕਦਾ ਹੈ।
ਸ) ਵਖਿਆਨ-ਗੁਰਦੁਆਰੇ ਵਿਚ ਗੁਰਮਿਤ ਤੋਂ ਵਿਰੁੱਧ ਕੋਈ ਵਖਿਆਨ ਨਹੀਂ ਹੋ ਸਕਦਾ।
ਹ) ਗੁਰਦੁਆਰੇ ਵਿਚ ਸੰਗਤ ਦਾ ਪ੍ਰੋਗਰਾਮ ਆਮ ਤੌਰ ਤੇ ਇਉਂ ਹੁੰਦਾ ਹੈ:-
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਕੀਰਤਨ, ਕਥਾ, ਵਖਿਆਨ, ਅਨੰਦ ਸਾਹਿਬ, ਅਰਦਾਸ, ਫ਼ੳਮਪ;ਤਹ,ਸਤਿ ਸ੍ਰੀ ਅਕਾਲ ਦਾ ਜੈਕਾਰਾ ਤੇ ਹੁਕਮ।