ਗੁਰਮਿਤ ਦੀ ਰਹਿਣੀ
ਗੁਰਮਿਤ ਦੀ ਰਹਿਣੀ
ਸਿੱਖ ਦੀ ਆਮ ਰਹਿਣੀ,ਕ੍ਰਿਤ, ਵਿਰਤ, ਗੁਰਮਿਤ ਅਨੁਸਾਰ ਹੋਵੇ। ਗੁਰਮਿਤ ਇਹ ਹੈ:-
ੳ) ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ ਦੇਵਤੇ ਦੀ ਉਪਾਸਨਾ ਨਹੀਂ ਕਰਨੀ।
ਅ) ਆਪਣੀ, ਮੁਕਤੀ ਦਾ ਦਾਤਾ ਤੇ ਇਸ਼ਟ ਕੇਵਲ ਦਸ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥਸਾਹਿਬ ਅਤੇ ਗੁਰੂ ਸਾਹਿਬਾਨ ਦੀ ਬਾਣੀ ਨੂੰ ਮੰਨਣਾ।
ੲ) ਦਸ ਗੁਰੂ ਸਾਹਿਬਾਨ ਨੂੰ ਇਕੋ ਜੋਤ ਦਾ ਪ੍ਰਕਾਸ਼ ਰੂਪ ਕਰਕੇ ਮੰਨਣਾ।
ਸ) ਜ਼ਾਤ-ਪਾਤ, ਛੂਤ-ਛਾਤ, ਜੰਤ੍ਰ-ਮੰਤ੍ਰ-ਤੰਤ੍ਰ, ਸ਼ਗਨ, ਤਿੱਥ, ਮਹੂਰਤ, ਗ੍ਰਹਿ, ਰਾਸ਼,ਸ਼ਰਾਧ, ਪਿੱਤਰ, ਖਿਆਹ, ਪਿੰਡ ਪੱਤਲ, ਦੀਵਾ, ਕਿਰਿਆ ਕਰਮ, ਹੋਮ, ਜੱਗ, ਤਰਪਣ, ਸਿਖਾਸੂਤ, ਭੱਦਣ,
ਇਕਾਦਸ਼ੀ, ਪੂਰਨਮਾਸ਼ੀ ਆਦਿ ਦੇ ਵਰਤ, ਤਿਲਕ, ਜੰਞੂ,ਤੁਲਸੀ, ਮਾਲਾ, ਗੋਰ,ਮੱਠ, ਮੜ੍ਹੀ, ਮੂਰਤੀ ਪੂਜਾ ਆਦਿ ਭਰਮ-ਰੂਪ ਕਰਮਾਂ ਉਤੇ ਨਿਸਚਾ ਨਹੀਂ ਕਰਨਾ।
ਗੁਰਅਸਥਾਨ ਤੋਂ ਕਿਸੇ ਅਨ-ਧਰਮ ਦੇ ਤੀਰਥ ਜਾਂ ਧਾਮ ਨੂੰ ਆਪਣਾ ਅਸਥਾਨ ਨਹੀਂ ਮੰਨਣਾ। ਪੀਰ,ਬ੍ਰਾਹਮਣ, ਪੁੱਛਣਾ, ਸੁੱਖਣਾ, ਸ਼ੀਰਨੀ, ਵੇਦ ਸ਼ਾਸਤਰ, ਗਾਇਤ੍ਰੀ,ਗੀਤਾ, ਕੁਰਾਨ,
ਅੰਜੀਲਆਦਿ ਉਤੇ ਨਿਸ਼ਚਾ ਨਹੀਂ ਕਰਨਾ। ਹਾਂ, ਆਮ ਵਾਕਫੀ ਲਈ ਅਨਮਤਾਂ ਦੇ ਗ੍ਰੰਥਾਂ ਦਾ ਪੜ੍ਹਨਾਯੋਗ ਹੈ।
ਹ) ਖ਼ਾਲਸਾ ਸਾਰੇ ਮਤਾਂ ਤੋਂ ਨਿਆਰਾ ਰਹੇ, ਪਰ, ਕਿਸੇ ਅਨਧਰਮੀ ਦਾ ਦਿਲ ਨਾ ਦੁਖਾਵੇ।
ਕ) ਹਰ ਇਕ ਕੰਮ ਕਰਨ ਤੋਂ ਪਹਿਲਾਂ ਵਾਹਿਗੁਰੂ ਅੱਗੇ ਅਰਦਾਸ ਕਰੇ।
ਖ) ਸਿੱਖ ਲਈ ਗੁਰਮੁਖੀ ਦੀ ਵਿਦਿਆ ਪੜ੍ਹਨੀ ਜ਼ਰੂੁਰੀ ਹੈ। ਹੋਰ ਵਿਦਿਆ ਭੀ ਪੜ੍ਹੇ।
ਗ) ਸੰਤਾਨ ਨੂੰ ਗੁਰਸਿੱਖੀ ਦੀ ਵਿਦਿਆ ਦਿਵਾਉਣੀ ਸਿੱਖ ਦਾ ਫ਼ੳਮਪ;ਰਜ਼ ਹੈ।
ਘ) ਕੇਸ ਲੜਕੇ ਕੇ ਜੋ ਹੋਏ ਸੋ ਉਨ੍ਹਾਂ ਦਾ ਬੁਰਾ ਨਾ ਮੰਗੇ, ਕੇਸ ਉਹੀ ਰੱਖੇ, ਨਾਮਸਿੰਘ ਰੱਖੇ। ਸਿੱਖ ਆਪਣੇ ਲੜਕੇ ਲੜਕੀਆਂ ਦੇ ਕੇਸ
ਸਾਬਤ ਰੱਖੇ।
ਙ) ਸਿੱਖ ਭੰਗ, ਅਫੀਮ, ਸ਼ਰਾਬ, ਤਮਾਕੂ ਆਦਿ ਨਸ਼ੇ ਨਾ ਵਰਤੇ। ਅਮਲ ਪ੍ਰਸ਼ਾਦੇ ਦਾ ਹੀਰੱਖੇ।
ਚ) ਸਿੱਖ ਮਰਦ ਅਥਵਾ ਇਸਤ੍ਰੀ ਨੂੰ ਨੱਕ, ਕੰਨ, ਛੇਦਨਾ ਮਨ੍ਹਾਂ ਹੈ।
ਛ) ਗੁਰੂ ਕਾ ਸਿੱਖ ਕੰਨਿਆਂ ਨਾ ਮਾਰੇ, ਕੁੜੀ-ਮਾਰ ਨਾਲ ਨਾ ਵਰਤੇ।
ਜ) ਗੁਰੂ ਕਾ ਸਿੱਖ ਧਰਮ ਦੀ ਕਿਰਤ ਕਰ ਕੇ ਨਿਰਬਾਹ ਕਰੇ।
ਝ) ਗੁਰੂ ਕਾ ਸਿੱਖ ਗਰੀਬ ਦੀ ਰਸਨਾ ਨੂੰ ਗੁਰੂ ਕੀ ਗੋਲਕ ਜਾਣੇ।
ਞ) ਚੋਰੀ ਯਾਰੀ ਨਾ ਕਰੇ, ਜੂਆ ਨ ਖੇਡੇ।
ਟ) ਪਰ ਬੇਟੀ ਕੋ ਬੇਟੀ ਜਾਨੈ।
ਪਰ ਇਸਤ੍ਰੀ ਕੋ ਮਾਤ ਬਖਾਨੈ।
ਅਪਨਿ ਇਸਤ੍ਰੀ ਸੋਂ ਰਤਿ ਹੋਈ।
ਰਹਿਤਵੰਤ ਸਿੰਘ ਹੈ ਸੋਈ।
ਇਸੇ ਤਰ੍ਹਾਂ ਸਿੱਖ ਇਸਤ੍ਰੀ ਆਪਣੇ ਪਤੀਬਰਤ ਧਰਮ 'ਚ ਰਹੇ।
ਠ) ਗੁਰੂ ਕਾ ਸਿੱਖ ਜਨਮ ਤੋਂ ਲੈ ਕੇ ਦੇਹਾਂਤ ਤਕ ਗੁਰ ਮਰਯਾਦਾ ਕਰੇ।
ਡ) ਸਿੱਖ, ਸਿੱਖ ਨੂੰ ਮਿਲਣ ਸਮੇਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ੳਮਪ;ਤਿਹ'ਬੁਲਾਵੇ। ਮਰਦ ਇਸਤਰੀ ਦੋਹਾਂ ਲਈ
ਇਹੋ ਹੁਕਮ ਹੈ।
ਢ) ਸਿੱਖ ਇਸਤਰੀਆਂ ਲਈ ਪਰਦਾ ਜਾਂ ਘੁੰਡ ਕਰਨਾ ਉੱਚਿਤ ਨਹੀਂ।
ਣ) ਸਿੱਖ ਲਈ ਕਛਹਿਰੇ ਤੇ ਦਸਤਾਰ ਤੋਂ ਛੁਟ ਪੁਸ਼ਾਕ ਸੰਬੰਧੀ ਬਾਕੀ ਕੋਈ ਪਾਬੰਦੀਨਹੀਂ। ਸਿੱਖ ਇਸਤਰੀ ਦਸਤਾਰ ਸਜਾਏ ਜਾਂ ਨਾ
ਸਜਾਏ, ਦੋਵੇਂ ਠੀਕ ਹਨ।