ਮਿਰਤਕਸੰਸਕਾਰ
ੳ) ਪ੍ਰਾਣੀ ਨੂੰ ਮਰਨ ਵੇਲੇ-ਜੇ ਮੰਜੇ ਤੇ ਹੋਵੇ ਤਾਂ - ਹੇਠ ਨਹੀਂ ਉਤਾਰਨਾ, ਦੀਵਾ-ਵੱਟੀ, ਗਉ ਮਣਸਾਉਣਾ ਜਾਂ ਹੋਰਕੋਈ ਮਨਮਤ ਸੰਸਕਾਰ ਨਹੀਂ ਕਰਨਾ।
ਕੇਵਲ ਗੁਰਬਾਣੀ ਦਾ ਪਾਠ ਕਰਨਾ ਜਾਂ'ਵਾਹਿਗੁਰੂ''ਵਾਹਿਗੁਰੂ' ਕਰਨਾ।
ਅ) ਪ੍ਰਾਣੀ ਦੇ ਦੇਹ ਤਿਆਗਣ 'ਤੇ ਧਾਹ ਨਹੀਂ ਮਾਰਨੀ, ਪਿੱਟਣਾ, ਜਾਂ ਸਿਆਪਾ ਨਹੀਂਕਰਨਾ,ਮਨ ਨੂੰ ਵਾਹਿਗੁਰੂ ਦੀ ਰਜ਼ਾ ਵਿਚ ਲਿਆਉਣ ਲਈ ਗੁਰਬਾਣੀ ਦਾ ਪਾਠ ਜਾਂ ਵਾਹਿਗੁਰੂਦਾ ਜਾਪ ਕਰੀ ਜਾਣਾ ਚੰਗਾ ਹੈ।
ੲ) ਪ੍ਰਾਣੀ ਭਾਵੇਂ ਛੋਟੀ ਤੋਂ ਛੋਟੀ ਉਮਰ ਦਾ ਹੋਵੇ, ਸੋ ਭੀ ਸਸਕਾਰਨਾ ਚਾਹੀਏ।ਜਿਥੇਸਸਕਾਰ ਦਾ ਪ੍ਰਬੰਧ ਨਾ ਹੋ ਸਕੇ ਉਥੇ ਜਲ ਪ੍ਰਵਾਹ ਜਾਂ ਹੋਰ ਤਰੀਕਾ ਵਰਤਣ ਤੋਂ ਸ਼ੰਕਾ ਨਹੀਂਕਰਨੀ।
ਸ) ਸਸਕਾਰਨ ਲਈ ਦਿਨ ਜਾਂ ਰਾਤ ਦਾ ਭਰਮ ਨਹੀਂ ਕਰਨਾ।
ਹ) ਮ੍ਰਿਤਕ ਸਰੀਰ ਨੂੰ ਇਸ਼ਨਾਨ ਕਰਾ ਕੇ ਸੁਅੱਸ਼ ਬਸਤ੍ਰ ਪਾਏ ਜਾਣ ਤੇ ਕਕਾਰ ਜੁਦਾ ਨਕੀਤੇ ਜਾਣ।ਫਿਰ ਤਖ਼ਤੇ ਉਤੇ ਪਾ ਕੇ ਚਲਾਣੇ ਦਾ ਅਰਦਾਸਾ ਸੋਧਿਆ ਜਾਵੇ।
ਫਿਰ ਅਰਥੀ ਨੂੰਚੁੱਕ ਕੇ ਸ਼ਮਸ਼ਾਨ ਭੂਮੀ ਵੱਲ ਲਿਜਾਇਆ ਜਾਵੇ। ਨਾਲ ਵੈਰਾਗਮਈ ਸ਼ਬਦਾਂ ਦਾ ਉਚਾਰਨ ਕੀਤਾਜਾਵੇ। ਸਸਕਾਰ ਦੀ ਥਾਂ 'ਤੇ ਪਹੁੰਚ ਕੇ ਚਿਖਾ ਰਚੀ ਜਾਵੇ।
ਫਿਰ ਸਰੀਰ ਨੂੰ ਅਗਨੀ ਭੇਟਾਕਰਨ ਲਈ ਅਰਦਾਸਾ ਸੋਧਿਆ ਜਾਵੇ। ਫਿਰ ਪ੍ਰਾਣੀ ਨੂੰ ਅੰਗੀਠੇ ਉਤੇ ਰੱਖ ਕੇ ਪੁ ੱਤਰ ਜਾਂਕੋਈ ਹੋਰ ਸੰਬੰਧੀ ਜਾਂ ਹਿਤੂ ਆਦਿ ਅਗਨੀ ਲਾ ਦੇਵੇ।
ਸੰਗਤ ਕੁਝ ਵਿਥ ਤੇ ਬਹਿ ਕੇਕੀਰਤਨ ਕਰੇ ਜਾਂ ਵੈਰਾਗਮਈ ਸ਼ਬਦ ਪੜ੍ਹੇ। ਜਦ ਅੰਗੀਠਾ ਪੂਰੀ ਤਰ੍ਹਾਂ ਬਲ ਉਠੇ ਤਾਂ ( ਕਪਾਲਿਕਿਰਿਆ ਆਦਿ ਕਰਨਾ ਮਨਮਤ ਹੈ), ਕੀਰਤਨ ਸੋਹਿਲੇ ਦਾ ਪਾਠ ਕਰ
ਕੇ ਅਰਦਾਸਾ ਸੋਧ ਕੇਸੰਗਤ ਮੁੜ ਆਵੇ। ਘਰ ਆ ਕੇ ਜਾਂ ਲਾਗੇ ਦੇ ਗੁਰਦੁਆਰੇ ਵਿਚ ਪ੍ਰਾਣੀ ਨਮਿਤ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਜਾਵੇ ਤੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ
ਕਰਕੇ ਅਰਦਾਸਾ ਦਸਵੇਂ ਦਿਨ ਹੋਵੇ। ਜੇ ਦਸਵੇਂ ਦਿਨ ਨਾ ਹੋ ਸਕੇ ਤਾਂ ਹੋਰ ਕੋਈ ਦਿਨਸੰਬੰਧੀਆਂ ਦੇ ਸੌਖ ਨੂੰ ਮੁਖ ਰੱਖ ਕੇ ਨਿਯਤ ਕੀਤਾ ਜਾਵੇ। ਇਸ ਪਾਠ ਦੇ ਕਰਨ ਵਿਚ ਘਰਵਾਲੇ ਤੇ ਸੰਬੰਧੀ ਰਲ ਕੇ ਹਿੱਸਾ ਲੈਣ।
ਜੇ ਹੋ ਸਕੇ ਤਾਂ ਹਰ ਰੋਜ਼ ਰਾਤ ਨੂੰ ਕੀਰਤਨ ਭੀਹੋਵੇ। 'ਦੁਸਿਹਰੇ' ਦੇ ਪਿਛੋਂ ਚਲਾਣੇ ਦੀ ਕੋਈ ਰਸਮ ਬਾਕੀ ਨਹੀਂ ਰਹਿੰਦੀ।
ਕ) ਮਿਰਤਕ ਪ੍ਰਾਣੀ ਦਾ 'ਅੰਗੀਠਾ' ਠੰਡਾ ਹੋਣ ਤੇ ਸਾਰੀ ਦੇਹ ਦੀ ਭਸਮ ਅਸਥੀਆਂ ਸਮੇਤਉਠਾ ਕੇ ਜਲ ਵਿਚ ਪ੍ਰਵਾਹ ਕਰ ਦਿੱਤੀ ਜਾਵੇ, ਜਾਂ ਉਥੇ ਹੀ ਦੱਬ ਕੇ ਜਿਮੀਂ ਬਰਾਬਰ ਕਰਦਿੱਤੀ ਜਾਵੇ।
ਸਸਕਾਰ ਅਸਥਾਨ ਤੇ ਮ੍ਰਿਤਕ ਪ੍ਰਾਣੀ ਦੀ ਯਾਦਗਾਰ ਬਣਾੳੇੁਣੀ ਮਨ੍ਹਾ ਹੈ।
ਖ) ਅਧ ਮਾਰਗ, ਸਿਆਪਾ, ਫੂਹੜੀ, ਦੀਵਾ,ਪਿੰਡ, ਕਿਰਿਆ, ਸਰਾਧ, ਬੁਢਾ,ਮਰਨਾ ਆਦਿਕਰਨਾ ਮਨਮਤ ਹੈ। ਅੰਗੀਠੇ ਵਿਚੋ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬਆਦਿਕ ਥਾਵਾਂ
ਵਿਚ ਜਾ ਕੇ ਪਾਣੇ ਮਨਮਤ ਹੈ