Type Here to Get Search Results !

GURMAT QUIZ

DELHI SMAGAM 2021 AKJ SHORTS

ਕੀਰਤਨ

 

ਕੀਰਤਨ

ੳ)  ਸੰਗਤ ਵਿੱਚ ਕੀਰਤਨ ਕੇਵਲ ਸਿੱਖ ਹੀ ਕਰ ਸਕਦਾ ਹੈ।


ਅ)  ਕੀਰਤਨ ਗੁਰਬਾਣੀ ਨੂੰ ਰਾਗਾਂ ਵਿਚ ਉਚਾਰਨ ਕਰਨ ਨੂੰ ਕਹਿੰਦੇ ਹਨ


ੲ)  ਸੰਗਤ ਵਿਚ ਕੀਰਤਨ ਕੇਵਲ ਗੁਰਬਾਣੀ ਜਾਂ ਇਸ ਦੀ ਵਿਆਖਿਆ-ਸਰੂਪ ਰਚਨਾ ਭਾਈ ਗੁਰਦਾਸ ਜੀ ਤੇ ਭਾਈ ਨੰਦ ਲਾਲ ਜੀ ਦੀ ਬਾਣੀ ਦਾ ਹੋ ਸਕਦਾ ਹੈ।


ਸ)  ਸ਼ਬਦਾਂ ਨੂੰ ਜੋਟੀਆਂ ਦੀ ਧਾਰਨਾ ਜਾਂ ਰਾਗ ਨਾਲ ਪੜ੍ਹਦਿਆਂ ਬਾਹਰ ਦੀਆਂ ਮਨ-ਘੜਤ ਤੇ ਵਾਧੂ ਤੁਕਾਂ ਲਾ ਕੇ ਧਾਰਨਾ ਲਾਉਣੀ ਜਾਂ ਗਾਉਣਾ ਅਯੋਗ ਹੈ। ਸ਼ਬਦ ਦੀ ਤੁਕ ਹੀ ਧਾਰਨਾ ਬਣਾਈ ਜਾਵੇ।


ਹੁਕਮ ਲੈਣਾ

ੳ)  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ, ਗੁਰੂ-ਰੂਪ ਸੰਗਤ ਦੇ ਅਦਬ ਨਾਲ ਦਰਸ਼ਨ ਕਰਨੇ ਤੇ ਅਵਾਜ਼ਾ ਲੈਣਾ ਜਾਂ ਸੁਣਨਾ, ਸਤਿਗੁਰੂ ਦੇ 'ਦਰਸ਼ਨ' ਹਨ।

 ਵਾਕ ਲੈਣ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰੁਮਾਲ ਚੁੱਕ ਕੇ ਦਰਸ਼ਨ ਕਰਨਾ ਜਾਂ ਕਰਵਾਉਣਾ ਮਨਮੱਤ ਹੈ।


ਅ)  ਸੰਗਤ ਵਿੱਚ ਇਕ ਵਕਤ ਇਕੋ ਗੱਲ ਹੋਣੀ ਚਾਹੀਏ-ਕੀਰਤਨ ਜਾਂ ਕਥਾ, ਵਖਿਆਨ ਜਾਂ ਪਾਠ।


ੲ)  ਦੀਵਾਨ ਸਮੇਂ ਸੰਗਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੇਵਲ ਸਿੱਖ (ਮਰਦ ਜਾਂ ਤੀਵੀਂ) ਹੀ ਬੈਠਣ ਦਾ ਅਧਿਕਾਰੀ ਹੈ।


ਸ)  ਸੰਗਤ ਨੂੰ ਪਾਠ ਕੇਵਲ ਸਿੱਖ ਹੀ ਕਰ ਕੇ ਸੁਣਾਵੇ। ਆਪਣੇ ਆਪ ਲਈ ਪਾਠ ਕੋਈ ਗੈਰ ਸਿੱਖ ਭੀ ਕਰ ਸਕਦਾ ਹੈ।


ਹ)  'ਹੁਕਮ' ਲੈਣ ਲੱਗਿਆਂ ਖੱਬੇ ਪੰਨੇ ਦੇ ਉਤਲੇ ਪਾਸਿਓਂ ਪਹਿਲਾ ਸ਼ਬਦ ਜੋ ਜਾਰੀ ਹੈ, ਮੁੱਢ ਤੋਂ ਪੜਨ੍ਹਾ ਚਾਹੀਏ। ਜੇ ਉਸ ਸ਼ਬਦ ਦਾ ਮੁੱਢ ਪਿਛਲੇ ਪੰਨੇ ਤੋਂ ਸ਼ੁਰੂ ਹੁੰਦਾ ਹੈ 

ਤਾਂ ਪੱਤਰਾ ਪਰਤ ਕੇ ਪੜਨ੍ਹਾ ਸ਼ੁਰੂ ਕਰੋ ਅਤੇ ਸ਼ਬਦ ਸਾਰਾ ਪੜ੍ਹੋ। ਜੇ ਵਾਰ ਹੋਵੇ ਤਾਂ ਪਉੜੀ ਦੇ ਸਾਰੇ ਸਲੋਕ ਤੇ ਪਉੜੀ ਪੜਨ੍ਹੀ ਚਾਹੀਏ। ਸ਼ਬਦ ਦੇ ਅੰਤ ਵਿਚ ਜਿਥੇ 'ਨਾਨਕ' ਨਾਮ ਆ ਜਾਵੇ, 

ਉਸ ਤੁਕ 'ਤੇ ਭੋਗ ਪਾਇਆ ਜਾਵੇ।


ਕ)  ਦੀਵਾਨ ਦੀ ਸਮਾਪਤੀ ਜਾਂ ਭੋਗ ਦਾ ਅਰਦਾਸਾ ਹੋ ਕੇ ਅੰਤਮ ਹੁਕਮ ਲਿਆ ਜਾਵੇ।

Post a Comment

0 Comments
* Please Don't Spam Here. All the Comments are Reviewed by Admin.

KATHA BHAI GURIQBAL SINGH JI