ਅਨੰਦਸੰਸਕਾਰ
ੳ) ਸਿੱਖਸਿੱਖਣੀ ਦਾ ਵਿਆਹ, ਬਿਨਾਂ ਜ਼ਾਤ-ਪਾਤ, ਗੋਤ ਵਿਚਾਰੇ ਦੇ ਹੋਣਾ ਚਾਹੀਏ।
ਅ) ਸਿੱਖ ਦੀ ਪੁੱਤਰੀ ਦਾ ਵਿਆਹ ਸਿੱਖ ਨਾਲ ਹੀ ਹੋਵੇ।
ੲ) ਸਿੱਖ ਦਾ ਵਿਆਹ 'ਅਨੰਦ' ਰੀਤੀ ਨਾਲ ਕਰਨਾ ਚਾਹੀਏ।
ਸ) ਲੜਕੀ ਲੜਕੇ ਦਾ ਵਿਆਹ ਬਚਪਨ ਵਿੱਚ ਕਰਨਾ ਵਿਵਰਜਿਤ ਹੈ।
ਹ) ਜਦ ਲੜਕੀ ਸ਼ਰੀਰ, ਮਨ ਤੇ ਆਚਾਰ ਕਰਕੇ ਵਿਆਹ ਕਰਨ ਦੇ ਯੋਗ ਹੋ ਜਾਵੇ, ਤਾਂ ਕਿਸੇਯੋਗ ਸਿੱਖ ਨਾਲ 'ਅਨੰਦ' ਪੜ੍ਹਾਇਆ ਜਾਵੇ।
ਕ) 'ਅਨੰਦ' ਤੋਂ ਪਹਿਲਾਂ ਕੁੜਮਾਈ ਦੀ ਰਸਮ ਜ਼ਰੂੁਰੀ ਨਹੀਂ, ਪਰ ਜੇ ਕਰਨੀ ਹੋਵੇ ਤਾਂਲੜਕੀ ਵਾਲੇ ਕਿਸੇ ਦਿਨ ਸੰਗਤ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਅਰਦਾਸਾਸੋਧ ਕੇ
ਇਕ ਕ੍ਰਿਪਾਨ, ਕੜਾ, ਤੇ ਕੁਝ ਮਿੱਠਾ ਲੜਕੇ ਦੇ ਪੱਲੇ ਪਾ ਦੇਣ।
ਖ) 'ਅਨੰਦ'ਦਾ ਦਿਨ ਮੁਕਰੱਰ ਕਰਨ ਲੱਗਿਆਂ ਕੋਈ ਥਿਤਿ-ਵਾਰ, ਚੰਗੇ-ਮੰਦੇ ਦਿਨ ਦੀ ਖੋਜਕਰਨ ਲਈ ਪੱਤ੍ਰੀ ਵਾਚਣਾ ਮਨਮਤ ਹੈ। ਕੋਈ ਦਿਨ ਜੋ ਦੋਹਾਂ ਧਿਰਾਂ ਨੂੰ ਆਪਸ ਵਿੱਚ ਸਲਾਹਕਰ ਕੇ ਚੰਗਾ ਦਿੱਸੇ,
ਨਿਯਤ ਕਰ ਲੈਣਾ ਚਾਹੀਏ।
ਗ) ਸਿਹਰਾ, ਮੁਕਟ ਜਾਂ ਗਾਨਾ ਬੰਨ੍ਹਣਾ, ਪਿੱਤਰ ਪੂਜਣੇ, ਕੱਚੀ ਲੱਸੀ ਵਿਚ ਪੈਰ ਪਾਉਣਾ,ਬੇਰੀ ਜਾਂ ਜੰਡੀ ਵੱਡਣੀ, ਘੜੋਲੀ ਭਰਨੀ, ਰੁਸ ਕੇ ਜਾਣਾ, ਛੰਦ ਪੜ੍ਹਨੇ, ਹਵਨ ਕਰਨਾ, ਵੇਦੀਗੱਡਣੀ,
ਵੇਸਵਾ ਦਾ ਨਾਚ, ਸ਼ਰਾਬ ਆਦਿ ਮਨਮਤ ਹੈ।
ਘ) ਜਿਤਨੇ ਥੋੜ੍ਹੇ ਆਦਮੀ ਲੜਕੀ ਵਾਲਾ ਮੰਗਾਵੇ, ਉਤਨੇ ਨਾਲ ਲੈ ਕੇ ਲੜਕਾ ਸਹੁਰੇ ਘਰਜਾਵੇ, ਦੋਹੀਂ ਪਾਸੀਂ ਗੁਰਬਾਣੀ ਦੇ ਸ਼ਬਦ ਗਾਏ ਜਾਣ ਤੇ 'ਫ਼ੳਮਪ;ਤਹ' ਗਜਾਈ ਜਾਵੇ।
ਙ) ਵਿਆਹ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਦੀਵਾਨ ਲਗੇ। ਸੰਗਤ ਜਾਂ ਰਾਗੀਕੀਰਤਨ ਕਰਨ।ਫਿਰ ਲੜਕੀ ਤੇ ਲੜਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਬਿਠਾਏ ਜਾਣ।
ਲੜਕੀ, ਲੜਕੇ ਦੇ ਖੱਬੇ ਪਾਸੇ ਬੈਠੇ। ਸੰਗਤ ਦੀ ਆਗਿਆ ਲੈ ਕੇ 'ਅਨੰਦ' ਪੜ੍ਹਾਉਣ ਵਾਲਾਸਿੱਖ (ਮਰਦ ਜਾਂ ਇਸਤਰੀ) ਲੜਕੇ ਲੜਕੀ ਤੇ ਉਨ੍ਹਾਂ ਦਿਆਂ ਮਾਪਿਆਂ ਜਾਂ ਸਰਬਰਾਹਾਂ ਨੂੰਖੜ੍ਹਾ ਕਰ ਕੇ
'ਅਨੰਦ' ਦੇ ਅਰੰਭ ਦਾ ਅਰਦਾਸਾ ਸੋਧੇ। ਫਿਰ ਉਹ ਲੜਕੇ ਲੜਕੀ ਨੂੰ ਗੁਰਮਿਤਅਨੁਸਾਰ ਗ੍ਰਹਿਸਤ ਧਰਮ ਦੇ ਫ਼ੳਮਪ;ਰਜ਼ਾਂ ਦਾ ਉਪਦੇਸ਼ ਕਰੇ।ਪਹਿਲੇ, ਦੋਹਾਂ ਨੂੰ ਸਾਂਝਾਉਪਦੇਸ਼ ਕਰੇ।
ਇਸ ਵਿਚ ਸੂਹੀ ਰਾਗ ਦੀਆਂ ਲਾਵਾਂ ਦੇ ਭਾਵ ਅਨੁਸਾਰ ਪਤੀ-ਪਤਨੀ ਦੇ ਸਬੰਧਨੂੰ ਜੀਵ ਤੇ ਪ੍ਰਮਾਤਮਾ ਦੇ ਪਿਆਰ ਦੇ ਨਮੂਨੇ ਉਤੇ ਢਾਲਣ ਦੀ ਵਿਧੀ ਦੱਸੇ।ਆਪਸ ਵਿਚਪ੍ਰੇਮ ਦਵਾਰਾ
"ਏਕ ਜੋਤਿ ਦੁਇ ਮੂਰਤੀ" ਹੋਣਾ ਦੱਸੇ ਤੇ ਇਕੁਰ ਗ੍ਰਹਿਸਤਧਰਮ ਨਿਬਾਹੁੰਦੇ ਹੋਏ ਆਪਣੇ ਸਾਂਝੇ ਭਰਤਾ 'ਅਕਾਲ ਪੁਰਖ'ਨਾਲ ਇਕਮਿਕ ਹੋਣਾਦ੍ਰਿੜ੍ਹਾਵੇ। ਦੋਹਾਂ ਨੇ ਇਸ ਸੰਜੋਗ ਨੂੰ ਮਨੁੱਖਾ
ਜਨਮ ਦੀ ਯਾਤਰਾ ਨੂੰ ਸਫਲਤਾ ਨਾਲਨਿਬਾਹੁਣ ਦਾ ਸਾਧਨ ਬਨਾਉਣਾ ਹੈ।ਦੋਹਾਂ ਨੇ ਇਸ ਸੰਜੋਗ ਦੇ ਰਾਹੀਂ ਪਵਿੱਤਰ ਤੇਗੁਰਮੁਖੀ ਜੀਵਨ ਬਿਤਾਉਣਾ ਹੈ।ਫਿਰ ਲੜਕੇ ਤੇ ਲੜਕੀ ਨੂੰ ਆਪੋ ਆਪਣੇ ਵਖੋ-ਵਖਰੇ,
ਗ੍ਰਹਿਸਤ ਧਰਮ ਦੇ ਫ਼ੳਮਪ;ਰਜ਼ ਦੱਸੇ ਜਾਣ।ਵਰ ਨੂੰ ਦੱਸਿਆ ਜਾਵੇ ਕਿ ਲੜਕੀ ਵਾਲਿਆਂ ਨੇਤੁਹਾਨੂੰ ਹੀ ਸਭ ਤੋਂ ਵਧੀਕ ਯੋਗ ਜਾਣ ਕੇ ਵਰ ਚੁਣਿਆ ਹੈ। ਆਪ ਨੇ ਆਪਣੀ ਪਤਨੀ ਨੂੰ ਅਰਧੰਗੀ ਜਾਣ ਕੇ ਸਾਰੀਆਂ
ਅਵਸਥਾਂ ਵਿਚ ਇਕੋ ਜਿਹਾ ਪਿਆਰ ਕਰਨਾ ਹੈ ਤੇ ਵੰਡ ਛਕਣਾ ਹੈ।ਏਸ ਦੇ ਸਰੀਰ ਤੇ ਇੱਜ਼ਤ ਦੇ ਰਾਖੇ ਤੁਸੀਂ ਹੋ। ਇਸਤਰੀ-ਬਰਤ ਧਰਮ ਵਿਚ ਪੱਕੇ ਰਹਿਣਾ।ਇਸ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ
ਮਾਤਾ-ਪਿਤਾ ਤੇ ਸੰਬੰਧੀਆਂ ਤੁੱਲ ਆਦਰਦੇਣਾ। ਕੰਨਿਆਂ ਨੂੰ ਦੱਸਿਆ ਜਾਵੇ ਕਿ ਆਪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸੰਗਤ ਦੇਹਜ਼ੂਰ ਇਸ ਸੱਜਣ ਦੇ ਲੜ ਲਾਇਆ ਜਾਂਦਾ ਹੈ। ਆਪ ਇਨ੍ਹਾਂ ਦੇ 'ਨਿਰਮਲ ਭਉ'
ਵਿਚਰਹਿੰਦੇ ਹੋਏ ਇਨ੍ਹਾਂ ਨੂੰ ਹੀ ਆਪਣੇ ਸਾਰੇ ਪ੍ਰੇਮ ਤੇ ਸ਼ਰਧਾ ਦਾ ਮਾਲਕ ਸਮਝਣਾ, ਦੁਖਸੁਖ, ਦੇਸ ਪਰਦੇਸ ਵਿਚ ਆਪਣੇ ਪਤੀ-ਬਰਤ ਧਰਮ ਵਿਚ ਪੱਕੇ ਰਹਿਣਾ, ਸੇਵਾ ਕਰਨੀ।
ਇਨ੍ਹਾਂਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਵਾਂਗਜਾਣਨਾ।ਉਪਦੇਸ਼ ਦੀਆਂ ਗੱਲਾਂ ਪ੍ਰਵਾਨ ਕਰਦੇ ਹੋਏ ਵਰ ਤੇ ਕੰਨਿਆਂ ਦੋਵੇਂ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣ।
ਫਿਰ ਲੜਕੀ ਦਾ ਪਿਤਾ ਜਾਂ ਮੁਖੀ ਸੰਬੰਧੀ ਲੜਕੇ ਦਾਪੱਲਾ ਲੜਕੀ ਦੇ ਹੱਥ ਫੜਾਵੇ ਤੇ ਤਾਬਿਆ ਬੈਠਾ ਸੱਜਣ ਸੂਹੀ ਮਹਲਾ 4 ਵਿਚ ਦਿਤੀਆਂ ਲਾਵਾਂਦਾ ਪਾਠ ਸੁਣਾਵੇ। ਹਰੇਕ ਲਾਂਵ ਦਾ ਪਾਠ ਹੋਣ ਮਗਰੋਂ
ਅੱਗੇ ਵਰ ਤੇ ਪਿੱਛੇ ਕੰਨਿਆਂ, ਵਰਦਾ ਪੱਲਾ ਫੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਚਾਰ ਪ੍ਰਕਰਮਾਂ ਕਰਨ। ਪ੍ਰਕਰਮਾਂ ਕਰਨ ਸਮੇਂਰਾਗੀ ਜਾਂ ਸੰਗਤ ਲਾਵਾਂ ਨੂੰ ਕ੍ਰਮ ਅਨੁਸਾਰ ਸੁਰ ਨਾਲ ਗਾਈ ਜਾਣ ਅਤੇ ਵਰ
ਕੰਨਿਆਂ ਹਰ ਇਕਲਾਂਵ ਮਗਰੋਂ ਮੱਥਾ ਟੇਕ ਕੇ ਅਗਲੀ ਲਾਂਵ ਸੁਣਨ ਲਈ ਖੜ੍ਹੇ ਹੋ ਜਾਣ। ਉਪਰੰਤ ਮੱਥਾ ਟੇਕਕੇ ਆਪਣੀ ਥਾਂ ਤੇ ਬੈਠ ਜਾਣ ਤੇ
ਰਾਗੀ ਸਿੰਘ ਜਾਂ ਅਨੰਦ ਕਰਾਉਣ ਵਾਲਾ ਅਨੰਦ ਸਾਹਿਬਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਪਉੜੀ ਦਾ ਪਾਠ ਕਰੇ। ਫਿਰ 'ਅਨੰਦ' ਦੀਸਮਾਪਤੀ ਦਾ ਅਰਦਾਸਾ ਸੋਧਿਆ ਜਾਵੇ ਤੇ ਕੜਾਹ ਪ੍ਰਸ਼ਾਦਿ
ਵਰਤਾਇਆ ਜਾਵੇ।
ਚ) ਅਨਮਤ ਵਾਲਿਆਂ ਦਾ ਵਿਆਹ 'ਅਨੰਦ' ਰੀਤੀ ਨਾਲ ਨਹੀਂ ਹੋ ਸਕਦਾ।
ਛ) ਲੜਕੇ ਜਾਂ ਲੜਕੀ ਦਾ ਸੰਜੋਗ ਪੈਸਾ ਲੈ ਕੇ ਨਾ ਕਰੇ।
ਜ) ਜੇ ਬਾਲਕੀ ਦੇ ਮਾਪੇ ਕਦਾਂਚ ਸੱਬਬ ਪਾਇ ਕੈ ਬਾਲਕੀ ਦੇ ਗ੍ਰਹਿ ਵਿਖੇ ਜਾਣ ਅਤੇ ਉਥੇਪ੍ਰਸ਼ਾਦਿ ਤਿਆਰ ਹੋਵੇ, ਤਾਂ ਖਾਣ ਤੋਂ ਸੰਕੋਚਣਾ ਨਹੀਂ। ਅੰਨ ਨਾ ਖਾਣਾ ਸਭ ਭਰਮ ਹੈ।ਖਾਲਸੇ ਨੂੰ,
ਖਾਣਾ ਖਲਾਵਣਾ ਸ੍ਰੀ ਗੁਰੂ ਬਾਬੇ ਅਕਾਲ ਪੁਰਖ ਬਖਸ਼ਿਆ ਹੈ। ਬੇਟੀ ਬੇਟੇਵਾਲੇ ਆਪਸ ਵਿਚ ਖਾਂਦੇ ਰਹਿਣ, ਇਸੇ ਵਾਸਤੇ, ਜੋ ਗੁਰੂ ਨੇ ਦੋਵੇਂ ਸਾਕ ਇਕ ਕੀਤੇ ਹੈਨ।
ਝ) ਜਿਸ ਇਸਤਰੀ ਦਾ ਭਰਤਾ ਕਾਲ-ਵੱਸ ਹੋ ਜਾਵੇ, ਉਹ ਚਾਹੇ ਤਾਂ ਯੋਗ ਵਰ ਦੇਖ ਕੇ ਪੁਨਰਸੰਜੋਗ ਕਰ ਲਵੇ। ਸਿੱਖ ਦੀ ਇਸਤਰੀ ਮਰ ਜਾਵੇ ਤਾਂ ਉਸ ਲਈ ਭੀ ਇਹੋ ਹੁਕਮ ਹੈ।
ਙ) ਪੁਨਰ ਵਿਆਹ ਦੀ ਵੀ ਇਹੋ ਰੀਤ ਹੈ, ਜੋ 'ਆਨੰਦ' ਲਈ ਉਤੇ ਦੱਸੀ ਹੈ।
ਟ) ਆਮ ਹਾਲਤਾਂ ਵਿਚ ਸਿੱਖ ਨੂੰ ਇਕ ਇਸਤਰੀ ਦੇ ਹੁੰਦਿਆਂ ਦੂਜਾ ਵਿਆਹ ਨਹੀਂ ਕਰਨਾਚਾਹੀਏ।
ਠ) ਅੰਮ੍ਰਿਧਾਰੀ ਸਿੰਘ ਨੂੰ ਚਾਹੀਦਾ ਹੈ ਕਿ ਆਪਣੀ ਸਿੰਘਣੀ ਨੂੰ ਭੀ ਅੰਮ੍ਰਿਤ ਛਕਾਲਵੇ।