Type Here to Get Search Results !

GURMAT QUIZ

DELHI SMAGAM 2021 AKJ SHORTS

ਸਾਧਾਰਨ ਪਾਠ

 


ਸਾਧਾਰਨ ਪਾਠ

-

ਸਾਧਾਰਨਪਾਠ

ੳ)  ਹਰ ਇਕ ਸਿੱਖ ਨੂੰ ਵੱਸਲੱਗੇ, ਆਪਣੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦਾ ਵੱਖਰਾ ਤੇ ਨਵੇਕਲਾਸਥਾਨ ਨਿਯਤ ਕਰਨਾ ਚਾਹੀਏ।


ਅ)  ਹਰ ਇਕ ਸਿੱਖ ਸਿੱਖਣੀ, ਬੱਚੇ ਬੱਚੀ ਨੂੰ ਗੁਰਮੁਖੀ ਪੜ੍ਹ ਕੇ ਸ੍ਰੀ ਗੁਰੂ ਗ੍ਰੰਥਸਾਹਿਬ ਜੀ ਦਾ ਪਾਠ ਕਰਨਾ ਸਿੱਖਣਾ ਚਾਹੀਏ।


ੲ)  ਹਰ ਇਕ ਸਿੱਖ ਅੰਮ੍ਰਿਤ ਵੇਲੇ ਪ੍ਰਸ਼ਾਦ ਛਕਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਦਾ 'ਹੁਕਮ' ਲਵੇ। ਜੇ ਇਸ ਵਿਚ ਉਕਾਈ ਹੋ ਜਾਵੇ, ਤਾਂ ਦਿਨ ਵਿਚ ਕਿਸੇ ਨਾ ਕਿਸੇ ਵੇਲੇਜ਼ਰੂਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰੇ ਜਾਂ ਸੁਣੇ। ਸਫਰ ਆਦਿ ਔਕੜ ਵੇਲੇ ਦਰਸ਼ਨਕਰਨ ਤੋਂ ਅਸਮਰਥ ਹੋਵੇ ਤਾਂ ਸ਼ੰਕਾ ਨਹੀਂ ਕਰਨੀ।


ਸ)  ਚੰਗਾ ਤਾਂ ਇਹ ਹੈ ਕਿ ਹਰ ਇਕ ਸਿੱਖ ਆਪਣਾ ਸਾਧਾਰਨ ਪਾਠ ਜਾਰੀ ਰੱਖੇ ਤੇ ਮਹੀਨੇਦੋ ਮਹੀਨੇ ਮਗਰੋਂ (ਜਾਂ ਜਿਤਨੇ ਸਮੇਂ ਵਿਚ ਹੋ ਸਕੇ) ਭੋਗ ਪਾਵੇ।


ਹ)  ਪਾਠ ਆਰੰਭ ਕਰਨ ਸਮੇਂ ਅਨੰਦ ਸਾਹਿਬ(ਪਹਿਲੀਆਂ ਪੰਜ ਪਉੜੀਆਂ ਤੇ ਇਕ ਅੰਤਲੀਪਉੜੀ) ਦੇ ਪਾਠ ਮਗਰੋਂ ਅਰਦਾਸਾ ਕਰ ਕੇ ਹੁਕਮ ਲੈਣਾ ਚਾਹੀਏ। ਫੇਰ ਜਪੁਜੀ ਸਾਹਿਬ ਦਾਪਾਠ ਕਰਨਾ ਚਾਹੀਏ।



ਅਖੰਡਪਾਠ

ੳ)  ਅਖੰਡ ਪਾਠ ਕਿਸੇ ਭੀੜ ਜਾਂਉਤਸ਼ਾਹ ਵੇਲੇ ਕੀਤਾ ਜਾਂਦਾ ਹੈ। ਇਹ ਤਕਰੀਬਨ 48 ਘੰਟੇ ਵਿਚ ਸੰਪੂਰਨ ਕੀਤਾ ਜਾਂਦਾ ਹੈ।ਇਸ ਵਿਚ ਪਾਠ ਲਗਾਤਾਰ ਬਿਨਾਂ ਰੋਕ ਦੇ ਕੀਤਾ ਜਾਂਦਾ ਹੈ। ਪਾਠ ਸਾਫ ਤੇ ਸ਼ੁੱਧ ਹੋਵੇ।

ਬਹੁਤ ਤੇਜ਼ ਪੜ੍ਹਨਾ, ਜਿਸ ਤੋਂ ਸੁਣਨ ਵਾਲਾ ਕੁਝ ਸਮਝ ਨਾ ਸਕੇ, ਗੁਰਬਾਣੀ ਦੀ ਨਿਰਾਦਰੀਹੈ। ਅੱਖਰ ਮਾਤਰ ਦਾ ਧਿਆਨ ਰੱਖ ਕੇ ਪਾਠ ਸ਼ੁੱਧ ਤੇ ਸਾਫ ਕਰਨਾ ਚਾਹੀਏ, ਭਾਵੇਂ ਸਮਾਂਕੁਝ ਵਧੀਕ ਲੱਗ ਜਾਵੇ।


ਅ)  ਅਖੰਡ ਪਾਠ ਜਿਸ ਪਰਵਾਰ ਜਾਂ ਸੰਗਤ ਨੇ ਕਰਨਾ ਹੈ, ਉਹ ਆਪ ਕਰੇ, ਟੱਬਰ ਦੇ ਕਿਸੇਆਦਮੀ, ਸਾਕ ਸੰਬੰਧੀ, ਮਿੱਤਰ ਆਦਿ ਮਿਲ ਕੇ ਕਰਨ।ਪਾਠੀਆਂ ਦੀ ਗਿਣਤੀ ਮੁਕੱਰਰ ਨਹੀਂ।

ੴਬਰ>ਜੇ ਕੋਈ ਆਦਮੀ ਆਪ ਪਾਠ ਨਹੀਂ ਕਰ ਸਕਦਾ, ਤਾਂ ਕਿਸੇ ਚੰਗੇ ਪਾਠੀ ਕੋਲੋਂ ਸੁਣ ਲਵੇਪਰ ਇਹ ਨਾ ਹੋਵੇ ਕਿ ਪਾਠੀ ਆਪੇ ਇਕੱਲਾ ਬਹਿ ਕੇ ਪਾਠ ਕਰਦਾ ਰਹੇ ਤੇ ਸੰਗਤ ਜਾਂ ਟੱਬਰਦਾ 

ਕੋਈ ਆਦਮੀ ਨਾ ਸੁਣਦਾ ਹੋਵੇ। ਪਾਠੀ ਦੀ ਯਥਾ-ਸ਼ਕਤਿ ਭੋਜਨ ਬਸਤਰ ਆਦਿ ਨਾਲ ਯੋਗਸੇਵਾ ਕੀਤੀ ਜਾਵੇ।


ੲ)  ਅਖੰਡ ਪਾਠ ਜਾਂ ਹੋਰ ਕਿਸੇ ਤਰ੍ਹਾਂ ਦੇ ਪਾਠ ਵੇਲੇ ਕੁੰਭ, ਜੋਤ, ਨਲੀਏਰ ਆਦਿ ਰੱਖਣਾਜਾਂ ਨਾਲ ਨਾਲ ਜਾਂ ਵਿਚ ਵਿਚ ਕਿਸੇ ਹੋਰ ਬਾਣੀ ਦਾ ਪਾਠ ਜਾਰੀ ਰੱਖਣਾ ਮਨਮੱਤ ਹੈ।


ਸਾਧਾਰਨਪਾਠ / ਅਖੰਡ ਪਾਠ ਦਾ ਅਰੰਭ

ਸਾਧਾਰਨ ਪਾਠ ਦੇ ਅਰੰਭ ਵੇਲੇਪ੍ਰਸ਼ਾਦਿ ਲਿਆ ਕੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰਕੇ ਅਰਦਾਸ ਮਗਰੋਂ 'ਹੁਕਮ'ਲਿਆ ਜਾਵੇ। ਅਖੰਡ ਪਾਠ ਵੇਲੇ ਕੜਾਹ ਪ੍ਰਸ਼ਾਦਿ ਹੋਵੇ, ਫੇਰ ਅਨੰਦ ਸਾਹਿਬ 

(ਛੇ ਪਉੜੀਆਂ)ਦਾ ਪਾਠ ਕਰਨ ਮਗਰੋਂ ਅਰਦਾਸ ਕਰ ਕੇ 'ਹੁਕਮ' ਲੈ ਕੇ ਪਾਠ ਦਾ ਆਰੰਭ ਕੀਤਾ ਜਾਵੇ।



ਭੋਗ

ੳ) ਸ੍ਰੀ ਗੁਰੂ ਗ੍ਰੰਥ ਸਾਹਿਬਦੇ ਪਾਠ (ਸਾਧਾਰਨ ਜਾਂ ਅਖੰਡ) ਦਾ ਭੋਗ ਮੁੰਦਾਵਣੀ ਉਤੇ ਜਾਂ ਰਾਗਮਾਲਾ ਪੜ੍ਹ ਕੇ ਚਲਦੀਸਥਾਨਕ ਰੀਤੀ ਅਨੁਸਾਰ ਪਾਇਆ ਜਾਵੇ। (ਇਸ ਗੱਲ ਬਾਬਤ ਪੰਥ 'ਚ ਅਜੇ ਤਕ ਮਤਭੇਦ ਹੈ,

ਇਸ ਲਈ ਰਾਗਮਾਲਾ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਣ ਜਾਂ ਛਾਪਣ ਦਾਹੀਆ ਕੋਈ ਨਾ ਕਰੇ)। ਇਸ ਤੋਂ ਉਪ੍ਰੰਤ ਅਨੰਦ ਸਾਹਿਬ ਦਾ ਪਾਠ ਕਰ ਕੇ ਭੋਗ ਦਾਅਰਦਾਸਾ ਕੀਤਾ ਜਾਵੇ

 ਤੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।


ਅ) ਭੋਗ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੋੜ ਅਨੁਸਾਰ ਰੁਮਾਲ, ਚੌਰ,ਚਾਨਣੀ ਆਦਿਦੀ ਭੇਟਾ ਅਤੇ ਪੰਥਕ ਕਾਰਜਾਂ ਲਈ ਯਥਾ-ਸ਼ਕਤਿ 'ਅਰਦਾਸ' ਕਰਾਈ ਜਾਵੇ।

Post a Comment

0 Comments
* Please Don't Spam Here. All the Comments are Reviewed by Admin.

KATHA BHAI GURIQBAL SINGH JI