Type Here to Get Search Results !

GURMAT QUIZ

DELHI SMAGAM 2021 AKJ SHORTS

ਸਿੱਖ ਦੀ ਤਾਰੀਫ




Sikh Rehat Maryadha


Introduction

The Sikh Rehat Maryada is a code of conduct for Sikhs. This document was preceded by

 the Gurdwaras Act of 1925, which laid down the definition of a Sikh. In 1915 and later in 1931, 

attempts were made to create a modern standard rehat . In 1950 the current Sikh Rehat Maryada 

was produced basd upon the work of Sikh scholars, 

seeking to better standardise Sikh practices throughout the international community.

ਸਿੱਖ ਦੀ ਤਾਰੀਫ

-

ਸਿੱਖ ਦੀ ਤਾਰੀਫ

ਜੋ ਇਸਤਰੀ ਜਾਂ ਪੁਰਸ਼ ਇਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ (ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ), ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ 

ਦਸ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖਿਆ ਅਤੇ ਦਸਮੇਸ਼ ਜੀ ਦੇ ਅੰਮ੍ਰਿਤ ਉੱਤੇ ਨਿਸ਼ਚਾ ਰੱਖਦਾ ਹੈ ਅਤੇ ਕਿਸੇ ਹੋਰ ਧਰਮ ਨੂੰ ਨਹੀਂ ਮੰਂਨਦਾ, ਉਹ ਸਿੱਖ ਹੈ।


ਸਿੱਖ ਦੀ ਰਹਿਣੀ ਦੋ ਤਰ੍ਹਾਂ ਦੀ ਹੈ, - ਸ਼ਖਸੀ ਤੇ ਪੰਥਕ


ਸ਼ਖਸੀ ਰਹਿਣੀ


1) ਨਾਮ ਬਾਣੀ ਦਾ ਅਭਿਆਸ।

2) ਗੁਰਮਿਤ ਦੀ ਰਹਿਣੀ।

3) ਸੇਵਾ

ਨਾਮ ਬਾਣੀ ਦਾ ਅਭਿਆਸ

1. ਸਿੱਖ ਅੰਮ੍ਰਿਤ ਵੇਲੇ (ਪਹਿਰ ਰਾਤ ਰਹਿੰਦੀ) ਜਾਗ ਕੇ ਇਸ਼ਨਾਨ ਕਰੇ ਅਤੇ ਇਕ ਅਕਾਲ ਪੁਰਖ ਦਾ ਧਿਆਨ ਕਰਦਾ ਹੋਇਆ 'ਵਾਹਿਗੁਰੂ' ਨਾਮ ਜਪੇ ।


2. ਨਿਤਨੇਮ ਦਾ ਪਾਠ ਕਰੇ। ਨਿਤਨੇਮ ਦੀਆਂ ਬਾਣੀਆਂ ਇਹ ਹਨ:-


ਜਪੁ, ਜਾਪੁ ਅਤੇ 10 ਸਵੱਯੇ ('ਸ੍ਰਾਵਗ ਸੁਧ' ਵਾਲੇ)- ਇਹ ਬਾਣੀਆਂ ਅੰਮ੍ਰਿਤ ਵੇਲੇ ਪੜ੍ਹਨੀਆਂ।


ਸੋ ਦਰੁ ਰਹਿਰਾਸ- ਸ਼ਾਮ ਵੇਲੇ ਸੂਰਜ ਡੁੱਬੇ ਪੜ੍ਹਨੀ। ਇਸ ਵਿਚ ਇਹ ਬਾਣੀਆਂ ਸ਼ਾਮਲ ਹਨ:-


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਚ ਲਿਖੇ ਹੋਏ ਨੌ ਸ਼ਬਦ ('ਸੋ ਦਰੁ' ਤੋਂ ਲੈ ਕੇ 'ਸਰਣਿ ਪਰੇ ਕੀ ਰਾਖਹੁ ਸਰਮਾ' ਤਕ), ਬੇਨਤੀ ਚੌਪਈ ਪਾਤਸ਼ਾਹੀ 10 ('ਹਮਰੀ ਕਰੋ ਹਾਥ ਦੇ ਰੱਛਾ' ਤੋਂ ਲੈ ਕੇ

 'ਦੁਸਟ ਦੋਖ ਤੇ ਲੇਹੁ ਬਚਾਈ' ਤਕ, ਸ੍ਵੈਯਾ ('ਪਾਇ ਗਹੈ ਜਬ ਤੇ ਤੁਮਰੇ') ਅਤੇ ਦੋਹਰਾ ('ਸਗਲ ਦੁਆਰ ਕਉ ਛਾਡਿ ਕੈ') ਅਨੰਦ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਇਕ 

ਪਉੜੀ',ਮੁੰਦਾਵਣੀ ਤੇ ਸਲੋਕ ਮਹਲਾ 5 'ਤੇਰਾ ਕੀਤਾ ਜਾਤੋ ਨਾਹੀ।'


ਸੋਹਿਲਾ- ਇਹ ਬਾਣੀ ਰਾਤ ਨੂੰ ਸੌਣ ਵੇਲੇ ਪੜ੍ਹਨੀ।


ਅੰਮ੍ਰਿਤ ਵੇਲੇ ਅਤੇ ਸੋਦਰੁ ਵੇਲੇ ਦੇ ਨਿਤਨੇਮ ਤੋਂ ਉਪਰੰਤ ਅਰਦਾਸ ਕਰਨੀ ਜ਼ਰੂਰੀ ਹੈ ।



3. (ੳ) ਅਰਦਾਸ ਇਹ ਹੈ:-



ਵਾਹਿਗੁਰੂ ਜੀ ਕੀ ਫਤਿਹ

  ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥

 ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥

 ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!


ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ,

 ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ!


ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ,

 ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, 

ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!


 ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, 

ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ੳਮਪ;ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!


 ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ,

 ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!!


 ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।


 ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ,

 ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।


ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ.....ਦੀ ਅਰਦਾਸ ਹੈ ਜੀ।


 ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ।


 ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।


 ਇਸ ਤੋਂ ਉਪਰੰਤ ਅਰਦਾਸ ਵਿਚ ਸ਼ਾਮਲ ਹੋਣ ਵਾਲੀ ਸਾਰੀ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਦਬ ਨਾਲ ਮੱਥਾ ਟੇਕੇ ਅਤੇ ਫਿਰ ਖੜ੍ਹੇ ਹੋ ਕੇ 'ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ' ਬੁਲਾਵੇ।

 ਉਪ੍ਰੰਤ 'ਸਤਿ ਸ੍ਰੀ ਅਕਾਲ' ਦਾ ਜੈਕਾਰਾ ਗਜਾਇਆ ਜਾਵੇ।


ਅ) ਅਰਦਾਸ ਹੋਣ ਸਮੇਂ ਸੰਗਤ 'ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।


ੲ) ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰਕੇ ਅਰਦਾਸ ਕਰੋ, ਪ੍ਰਵਾਨ ਹੈ।


ਸ) ਜਦੋਂ ਕੋਈ ਖਾਸ ਅਰਦਾਸ ਕਿਸੇ ਇਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂਤੋਂ ਬਿਨਾਂ ਸੰਗਤ ਵਿਚ ਬੈਠੇ ਹੋਰਨਾਂ ਦਾ ਉਠਣਾ ਜ਼ਰੂੁਰੀ ਨਹੀਂ।

Post a Comment

0 Comments
* Please Don't Spam Here. All the Comments are Reviewed by Admin.

KATHA BHAI GURIQBAL SINGH JI