ਗੁਰਦੁਆਰੇ
ਗੁਰਦੁਆਰੇ
ੳ) ਗੁਰਬਾਣੀ ਦਾ ਅਸਰ ਸਾਧਸੰਗਤ 'ਚ ਬੈਠਿਆਂ ਵਧੇਰੇ ਹੁੰਦਾ ਹੈ। ਇਸ ਲਈ ਸਿੱਖ ਲਈ ਉਚਿਤ ਹੈ ਕਿ ਸਿੱਖ ਸੰਗਤਾਂਦੇ ਜੋੜ-ਮੇਲ ਦੇ ਅਸਥਾਨਾਂ-ਗੁਰਦੁਆਰਿਆਂ ਦੇ ਦਰਸ਼ਨ ਕਰੇ ਤੇ ਸਾਧ ਸੰਗਤ ਵਿਚ ਬੈਠ ਕੇ
ਗੁਰਬਾਣੀ ਤੋਂ ਲਾਭ ਉਠਾਵੇ।
ਅ) ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਿਤਾ-ਪ੍ਰਤੀ ਹੋਵੇ। ਬਿਨਾਂਖਾਸ ਕਾਰਨ ਦੇ (ਜਦ ਕਿ ਪ੍ਰਕਾਸ਼ ਜਾਰੀ ਰੱਖਣ ਦੀ ਲੋੜ ਹੋਵੇ) ਰਾਤ ਨੂੰ ਪ੍ਰਕਾਸ਼ ਨਾ ਰਹੇ।
ਆਮ ਤੌਰ 'ਤੇ ਰਹਰਾਸਿ ਦੇ ਪਾਠ ਮਗਰੋਂ ਸੁੱਖ-ਆਸਨ ਕੀਤਾ ਜਾਵੇ। ਜਦ ਤਕ ਗ੍ਰੰਥੀ ਜਾਂਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਲਈ ਹਾਜ਼ਰ ਰਹਿ ਸਕੇ ਜਾਂ ਪਾਠੀਆਂ,ਦਰਸ਼ਨ ਕਰਨ ਵਾਲਿਆਂ ਦੀ
ਆਵਾਜਾਈ ਰਹੇ ਜਾਂ ਬੇਅਦਬੀ ਦਾ ਖਤਰਾ ਨਾ ਹੋਵੇ, ਤਦ ਤਕ ਪ੍ਰਕਾਸ਼ਰਹੇ। ਉਪ੍ਰੰਤ ਸੁੱਖ-ਆਸਨ ਕਰ ਦੇਣਾ ਉਚਿਤ ਹੈ, ਤਾਂ ਜੋ ਬੇਅਦਬੀ ਨਾ ਹੋਵੇ।
ੲ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਨਮਾਨ ਨਾਲ ਪ੍ਰਕਾਸ਼ਿਆ, ਪੜ੍ਹਿਆ ਤੇ ਸੰਤੋਖਿਆਜਾਵੇ। ਪ੍ਰਕਾਸ਼ ਲਈ ਜ਼ਰੂੁਰੀ ਹੈ ਕਿ ਸਥਾਨ ਸਾਫ-ਸੁਥਰਾ ਹੋਵੇ। ਉਪਰ ਚਾਂਦਨੀ ਹੋਵੇ।ਪ੍ਰਕਾਸ਼ ਮੰਜੀ ਸਾਹਿਬ 'ਤੇ ਸਾਫ
ਸੁਥਰੇ ਬਸਤਰ ਵਿਛਾ ਕੇ ਕੀਤਾ ਜਾਵੇ। ਸ੍ਰੀ ਗੁਰੂ ਗ੍ਰੰਥਸਾਹਿਬ ਜੀ ਨੂੰ ਸੰਭਾਲ ਕੇ ਪ੍ਰਕਾਸ਼ਨ ਲਈ ਗਦੇਲੇ ਆਦਿ ਸਮਿਆਨ ਵਰਤੇ ਜਾਣ ਅਤੇ ਉਪਰਲਈ ਰੁਮਾਲ ਹੋਵੇ। ਜਦ ਪਾਠ ਨਾ ਹੁੰਦਾ ਹੋਵੇ,
ਤਾਂ ਉਤੇ ਰੁਮਾਲ ਪਿਆ ਰਹੇ। ਪ੍ਰਕਾਸ਼ਵੇਲੇ ਚੌਰ ਭੀ ਚਾਹੀਦਾ ਹੈ।
ਸ) ਉਪਰ ਦੱਸੇ ਸਾਮਾਨ ਤੋਂ ਇਲਾਵਾ ਧੂਪ ਜਾਂ ਦੀਵੇ ਮਚਾ ਕੇ ਆਰਤੀ ਕਰਨੀ, ਭੋਗਲਾਉਣਾ, ਜੋਤਾਂ ਜਗਾਉਣੀਆਂ, ਟੱਲ ਖੜਕਾਉਣੇ ਆਦਿ ਕਰਮ ਗੁਰਮਤਿ ਅਨੁਸਾਰ ਨਹੀਂ।
ਹਾਂ,ਸਥਾਨ ਨੂੰ ਸੁਗੰਧਿਤ ਕਰਨ ਲਈ ਫੁੱਲ, ਧੂਪ ਆਦਿ ਸੁਗੰਧੀਆਂ ਵਰਤਣੀਆਂ ਵਿਵਰਜਿਤ ਨਹੀਂ।ਕਮਰੇ ਅੰਦਰ ਰੌਸ਼ਨੀ ਲਈ ਤੇਲ,ਘੀ ਜਾਂ ਮੋਮਬੱਤੀ, ਬਿਜਲੀ, ਲੈਂਪ ਆਦਿ ਜਗਾ ਲੈਣੇਚਾਹੀਦੇ ਹਨ।
ਹ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਾਕਰ(ਤੁੱਲ) ਕਿਸੇ ਪੁਸਤਕ ਨੂੰ ਅਸਥਾਪਨ ਨਹੀਂਕਰਨਾ। ਗੁਰਦੁਆਰੇ ਵਿਚ ਕੋਈ ਮੂਰਤੀ-ਪੂਜਾ ਜਾਂ ਹੋਰ ਗੁਰਮਿਤ ਦੇ ਵਿਰੁੱਧ ਕੋਈ ਰੀਤੀਜਾਂ ਸੰਸਕਾਰ ਨਾ ਹੋਵੇ,
ਨਾ ਹੀ ਕੋਈ ਅਨਮਤ ਦਾ ਤਿਉਹਾਰ ਮਨਾਇਆ ਜਾਵੇ। ਹਾਂ,ਕਿਸੇਮੌਕੇ ਜਾਂ ਇੱਕਤ੍ਰਤਾ ਨੂੰ ਗੁਰਮਿਤ ਦੇ ਪ੍ਰਚਾਰ ਲਈ ਵਰਤਣਾ ਅਯੋਗ ਨਹੀਂ।
ਕ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਘੂੜੇ ਦੇ ਪਾਵਿਆਂ ਨੂੰ ਮੁੱਠੀਆਂ ਭਰਨੀਆਂ,ਕੰਧਾਂ ਜਾਂ ਥੜ੍ਹਿਆਂ 'ਤੇ ਨੱਕ ਰਗੜਨਾ ਜਾਂ ਮੁੱਠੀਆਂ ਭਰਨੀਆਂ, ਮੰਜੀ ਸਾਹਿਬ ਹੇਠਾਂ ਪਾਣੀਰੱਖਣਾ, ਗੁਰਦੁਆਰਿਆਂ ਵਿਚ ਮੂਰਤੀਆਂ (ਬੁੱਤ)
ਬਨਾਣੀਆਂ ਜਾਂ ਰੱਖਣੀਆਂ, ਗੁਰੂ ਸਾਹਿਬਾਨਜਾਂ ਸਿੱਖ ਬਜ਼ੁਰਗਾਂ ਦੀਆਂ ਤਸਵੀਰਾਂ ਅੱਗੇ ਮੱਥੇ ਟੇਕਣੇ, ਇਹੋ ਜਿਹੇ ਕਰਮ ਮਨਮੱਤ ਹਨ।
ਖ) ਇਕ ਤੋਂ ਦੂਜੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਜਾਣ ਵੇਲੇ ਅਰਦਾਸ ਕਰਨੀ ਚਾਹੀਏ। ਜਿਸ ਨੇ ਸਿਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੁੱਕਿਆ ਹੋਵੇ, ਉਹ ਨੰਗੇ ਪੈਰੀਂ ਚਲੇ, ਪਰ ਜੇਕਰ ਕਿਸੇ ਮੌਕੇ ਜੋੜੇ ਪਾਣ ਦੀ
ਅਤਿ ਲੋੜ ਪੈ ਜਾਵੇ, ਤਾਂ ਭਰਮ ਨਹੀਂ ਕਰਨਾ।
ਗ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਰਦਾਸਾ ਸੋਧ ਕੇ ਪ੍ਰਕਾਸ਼ ਕੀਤਾ ਜਾਵੇ। ਪ੍ਰਕਾਸ਼ਕਰਨ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਇਕ ਸ਼ਬਦ ਦਾ ਵਾਕ ਲਿਆ ਜਾਵੇ।
ਘ) ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਆਵੇ ਤਾਂ ਭਾਵੇਂ ਅੱਗੇ ਪ੍ਰਕਾਸ਼ ਹੋਇਆਹੋਵੇ ਜਾਂ ਨਾ, ਹਰ ਇਕ ਸਿੱਖ ਨੂੰ ਸਨਮਾਨ ਲਈ ਉੱਠ ਖਲੋਣਾ ਚਾਹੀਏ।
ਙ) ਗੁਰਦੁਆਰੇ ਅੰਦਰ ਜਾਣ ਲੱਗਿਆਂ ਜੋੜੇ ਬਾਹਰ ਲਾਹ ਕੇ, ਸੁਥਰਾ ਹੋ ਕੇ ਜਾਣਾਚਾਹੀਏ, ਜੇ ਪੈਰ ਮੇਲੇ ਜਾਂ ਗੰਦੇ ਹੋਣ, ਤਾਂ ਜਲ ਨਾਲ ਧੋ ਲੈਣੇ ਚਾਹੀਏ। ਸ੍ਰੀ ਗੁਰੂਗ੍ਰੰਥ ਸਾਹਿਬ ਅਥਵਾ ਗੁਰਦੁਆਰੇ ਨੂੰ
ਆਪਣੇ ਸੱਜੇ ਪਾਸੇ ਰੱਖ ਕੇ ਪ੍ਰਕਰਮਾ ਕਰਨੀਚਾਹੀਏ।
ਚ) ਗੁਰਦੁਆਰੇ ਅੰਦਰ ਦਰਸ਼ਨਾਂ ਲਈ ਜਾਣ ਲਈ ਕਿਸੇ ਦੇਸ਼,ਮਜ਼੍ਹਬ, ਜਾਤਿ ਵਾਲੇ ਨੂੰਮਨਾਹੀ ਨਹੀਂ, ਪਰ ਉਸ ਦੇ ਪਾਸ ਸਿੱਖ ਧਰਮ ਤੋਂ ਵਿਵਰਜਿਤ,ਤਮਾਕੂ ਆਦਿ ਕੋਈ ਚੀਜ਼ ਨਹੀਹੋਣੀ ਚਾਹੀਦੀ।
ਛ) ਗੁਰਦੁਆਰੇ ਅੰਦਰ ਜਾ ਕੇ ਸਿੱਖ ਦਾ ਪਹਿਲਾ ਕਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇਮੱਥਾ ਟੇਕਣਾ ਹੈ। ਉਪ੍ਰੰਤ ਗੁਰੂ ਰੂਪ ਸਾਧ ਸੰਗਤ ਦੇ ਦਰਸ਼ਨ ਕਰਕੇ ਸਹਿਜ ਨਾਲ
'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਬੁਲਾਈ ਜਾਵੇ।
ਜ) ਸੰਗਤ ਵਿਚ ਬੈਠਣ ਲਈ ਭੀ ਸਿੱਖ-ਅਸਿੱਖ ਛੂਤ-ਛਾਤ, ਜਾਤ-ਪਾਤ, ਊਚ-ਨੀਚ ਦਾ ਭਰਮਜਾਂ ਵਿਤਕਰਾ ਨਹੀਂ ਕਰਨਾ।
ਝ) ਕਿਸੇ ਮਨੁੱਖ ਦਾ ਸਤਿਗੁਰਾਂ ਦੇ ਪ੍ਰਕਾਸ਼ ਸਮੇਂ ਜਾਂ ਸੰਗਤ ਵਿਚ ਗਦੇਲਾ, ਆਸਣ,ਕੁਰਸੀ, ਚੌਕੀ, ਮੰਜਾ ਆਦਿ ਲਾ ਕੇ ਬੈਠਣਾ ਜਾਂ ਕਿਸੇ ਹੋਰ ਵਿਤਕਰੇ ਨਾਲ ਬੈਠਣਾ ਮਨਮੱਤਹੈ।
ਞ) ਸੰਗਤ ਵਿਚ ਜਾਂ ਸਤਿਗੁਰਾਂ ਦੇ ਪ੍ਰਕਾਸ਼ ਸਮੇਂ ਕਿਸੇ ਸਿੱਖ ਨੂੰ ਨੰਗੇ ਸਿਰ ਨਹੀਂਬੈਠਣਾ ਚਾਹੀਦਾ। ਸੰਗਤ ਵਿਚ ਸਿੱਖ ਇਸਤਰੀਆਂ ਲਈ ਪਰਦਾ ਕਰਨਾ ਜਾਂ ਘੁੰਡ ਕੱਢਣਾਗੁਰਮਤਿ ਵਿਰੁੱਧ ਹੈ।
ਟ) ਤਖਤ ਪੰਜ ਹਨ:-
1) ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ।
2) ਤਖ਼ਤ ਸ੍ਰੀ ਪਟਨਾ ਸਾਹਿਬ।
3) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ।
4) ਤਖ਼ਤ ਸ੍ਰੀ ਹਜ਼ੂਰ ਸਾਹਿਬ,ਨੰਦੇੜ।
5) ਤਖ਼ਤ ਸ੍ਰੀ ਦਮਦਮਾ ਸਾਹਿਬ(ਤਲਵੰਡੀ ਸਾਬ੍ਹੋ)
ਠ) ਤਖ਼ਤਾਂ ਦੇ ਖਾਸ ਅਸਥਾਨ ਉੱਤੇ ਕੇਵਲ ਰਹਿਤਵਾਨ ਅੰਮ੍ਰਿਤਧਾਰੀ ਸਿੰਘ (ਸਿੰਘ ਜਾਂਸਿੰਘਣੀ)ਹੀ ਚੜ੍ਹ ਸਕਦੇ ਹਨ। (ਤਖ਼ਤਾਂ ਉਤੇ ਪਤਿਤ ਤੇ ਤਨਖਾਹੀਏ ਸਿੱਖ ਤੋਂ ਬਿਨਾਂ ਹਰਇਕ ਪ੍ਰਾਣੀ ਮਾਤਰ,
ਸਿੱਖ ਗੈਰ-ਸਿੱਖ ਦੀ ਅਰਦਾਸ ਹੋ ਸਕਦੀ ਹੈ।)
ਡ) ਹਰ ਇਕ ਗੁਰਦੁਆਰੇ ਵਿਚ ਨਿਸ਼ਾਨ ਸਾਹਿਬ ਕਿਸੇ ਉੱਚੀ ਥਾਂ 'ਤੇ ਲੱਗਾ ਹੋਵੇ।ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ ਅਤੇ ਨਿਸ਼ਾਨ ਸਾਹਿਬ ਦੇਸਿਰੇ ਉਤੇ ਸਰਬਲੋਹ ਦਾ ਭਾਲਾ
ਜਾਂ ਖੰਡਾ ਹੋਵੇ।
ਢ) ਗੁਰਦੁਆਰੇ ਵਿੱਚ ਨਗਾਰਾ ਹੋਵੇ, ਜੋ ਸਮੇਂ ਸਿਰ ਵਜਾਇਆ ਜਾਵੇ।